Saturday, Apr 18, 2026

Punjab Local News Today – Punjab Latest News

ਪੰਜਾਬ ਦੇ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਐਲਾਨੀਆਂ

Punjablocalnews

ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਟਵੀਟ ਰਾਹੀਂ ਦਿੱਤੀ। ਸੂਬੇ ਵਿੱਚ ਵਧ ਰਹੇ ਤਾਪਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ, ਸਰਕਾਰੀ ਸਕੂਲਾਂ ਦੀਆਂ ਛੁੱਟੀਆਂ 2 ਜੂਨ 2025 ਤੋਂ ਸ਼ੁਰੂ ਹੋਣਗੀਆਂ। ਇਹ ਛੁੱਟੀਆਂ 28 ਦਿਨਾਂ ਦੀਆਂ ਹੋਣਗੀਆਂ ਅਤੇ ਸਕੂਲ 1 ਜੁਲਾਈ 2025 ਨੂੰ ਮੁੜ ਖੁੱਲ੍ਹਣਗੇ। ਪੰਜਾਬ ਦੇ ਸਮੂਹ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 2 ਜੂਨ ਤੋਂ 30 ਜੂਨ 2025 ਤੱਕ ਛੁੱਟੀਆਂ ਰਹਿਣਗੀਆਂ। ਇਹ ਫੈਸਲਾ ਉਸ ਸਮੇਂ ਲਿਆ ਗਿਆ ਹੈ ਜਦੋਂ ਸੂਬੇ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਹੋ ਗਿਆ ਹੈ।

Share This Article