30 ਦਸੰਬਰ ਨੂੰ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸੂਬਾ ਪੱਧਰੀ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਬੰਦ ਦੇ ਜ਼ਰੀਏ ਕਿਸਾਨ ਆਪਣੇ ਹੱਕਾਂ ਅਤੇ ਮੰਗਾਂ ਨੂੰ ਲੈ ਕੇ ਸਰਕਾਰ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕਰਨਗੇ।
ਬੰਦ ਦੌਰਾਨ ਕੀ ਰਹੇਗਾ ਬੰਦ?
- ਸਾਰੇ ਰੇਲਵੇ ਸਟੇਸ਼ਨਾਂ ’ਤੇ ਆਵਾਜਾਈ ਬੰਦ ਹੋਵੇਗੀ।
- ਸੜਕੀ ਆਵਾਜਾਈ ਨੂੰ ਰੋਕਿਆ ਜਾਵੇਗਾ।
- ਦੁਕਾਨਾਂ, ਪੈਟਰੋਲ ਪੰਪ, ਗੈਸ ਏਜੰਸੀਆਂ, ਸਬਜ਼ੀ ਮੰਡੀਆਂ ਅਤੇ ਦੁੱਧ ਦੇ ਕਾਊਂਟਰ ਬੰਦ ਰਹਿਣਗੇ।
- ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰ ਵੀ ਬੰਦ ਰਹਿਣਗੇ।
ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ
ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਜਿਵੇਂ ਮੈਡੀਕਲ ਸੇਵਾ, ਏਅਰਪੋਰਟ ਆਵਾਜਾਈ, ਵਿਆਹ ਸ਼ਾਦੀ ਸਮਾਰੋਹਾਂ ਲਈ ਸੇਵਾਵਾਂ ਜਾਰੀ ਰਹਿਣਗੀਆਂ। ਲੋਕਾਂ ਨੂੰ ਕਹਿਆ ਗਿਆ ਹੈ ਕਿ ਵਧੇਰੇ ਅਸੁਵਿਧਾ ਤੋਂ ਬਚਣ ਲਈ ਐਮਰਜੈਂਸੀ ਸੇਵਾਵਾਂ ਦਾ ਸਹੀ ਇਸਤੇਮਾਲ ਕੀਤਾ ਜਾਵੇ।
ਅੰਮ੍ਰਿਤਸਰ ਅਤੇ ਹੋਰ ਸ਼ਹਿਰਾਂ ਵਿੱਚ ਪ੍ਰਭਾਵ
ਅੰਮ੍ਰਿਤਸਰ ਵਿੱਚ 40 ਤੋਂ ਵੱਧ ਥਾਵਾਂ ’ਤੇ ਸੜਕੀ ਆਵਾਜਾਈ ਜਾਮ ਹੋਵੇਗੀ। ਇਸ ਦੇ ਨਾਲ ਹੀ ਤਿੰਨ ਮੁੱਖ ਥਾਵਾਂ ’ਤੇ ਰੇਲ ਰੋਕ ਦੀ ਯੋਜਨਾ ਬਣਾਈ ਗਈ ਹੈ।
ਸੰਸਥਾਵਾਂ ਨੂੰ ਲੰਗਰ ਦੀ ਸੇਵਾ ਜਾਰੀ ਰੱਖਣ ਦੀ ਅਪੀਲ
ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਬੰਦ ਦੌਰਾਨ ਲੰਗਰ ਸੇਵਾਵਾਂ ਜਾਰੀ ਰੱਖਣ, ਤਾਂ ਜੋ ਲੋਕਾਂ ਨੂੰ ਕੋਈ ਅਸੁਵਿਧਾ ਨਾ ਹੋਵੇ।
ਸਮਰਥਨ ਅਤੇ ਅਪੀਲ
ਕਿਸਾਨ ਜਥੇਬੰਦੀਆਂ ਨੇ ਸਾਰੇ ਵਰਗਾਂ ਦੇ ਲੋਕਾਂ ਨੂੰ ਬੰਦ ਨੂੰ ਕਾਮਯਾਬ ਬਣਾਉਣ ਲਈ ਆਪਣਾ ਸਮਰਥਨ ਦੇਣ ਦੀ ਅਪੀਲ ਕੀਤੀ ਹੈ। ਬੰਦ ਦੌਰਾਨ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਲਈ ਵੀ ਕਿਹਾ ਗਿਆ ਹੈ।
ਸਰਕਾਰੀ ਪ੍ਰਬੰਧ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।