Saturday, Apr 18, 2026

Punjab Local News Today – Punjab Latest News

Sidhu Moosewala Case: ਮੁੱਖ ਗਵਾਹ ਸਾਬਕਾ SHO ਅੰਗਰੇਜ਼ ਸਿੰਘ ਦੀ ਅਚਾਨਕ ਮੌਤ

Punjablocalnews

ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜੀ ਇੱਕ ਮਹੱਤਵਪੂਰਨ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਮੁੱਖ ਗਵਾਹ ਰਹੇ ਸਾਬਕਾ SHO ਅੰਗਰੇਜ਼ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਮਿਲੀ ਜਾਣਕਾਰੀ ਮੁਤਾਬਕ ਅੰਗਰੇਜ਼ ਸਿੰਘ ਪਿਛਲੇ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ।

ਉਹਨਾਂ ਨੂੰ 23 ਮਈ ਨੂੰ ਮਾਨਸਾ ਦੀ ਅਦਾਲਤ ਵਿੱਚ ਗਵਾਹੀ ਦੇਣ ਲਈ ਬੁਲਾਇਆ ਗਿਆ ਸੀ, ਪਰ ਤਬੀਅਤ ਠੀਕ ਨਾ ਹੋਣ ਕਾਰਨ ਉਹ ਅਦਾਲਤ ਵਿੱਚ ਹਾਜ਼ਰ ਨਹੀਂ ਹੋ ਸਕੇ। ਇਸ ਗੈਰਹਾਜ਼ਰੀ ਦੇ ਮੱਦੇਨਜ਼ਰ ਅਦਾਲਤ ਨੇ ਉਨ੍ਹਾਂ ਨੂੰ ਅਗਲੀ ਪੇਸ਼ੀ ਲਈ 4 ਜੁਲਾਈ ਨੂੰ ਹਾਜ਼ਰ ਹੋਣ ਦਾ ਹੁਕਮ ਦਿੱਤਾ ਸੀ। ਹਾਲਾਂਕਿ, ਉਸ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਗਈ, ਜਿਸ ਨਾਲ ਮਾਮਲੇ ਦੀ ਜਾਂਚ ਨੂੰ ਇੱਕ ਹੋਰ ਝਟਕਾ ਲੱਗਾ ਹੈ।

ਇਸੇ ਦਿਨ ਮੂਸੇਵਾਲਾ ਦੇ ਪਿਤਾ, ਸ. ਬਲਕੌਰ ਸਿੰਘ ਦੀ ਵੀ ਗਵਾਹੀ ਹੋਣੀ ਸੀ, ਪਰ ਉਹ ਵੀ ਤਬੀਅਤ ਠੀਕ ਨਾ ਹੋਣ ਕਰਕੇ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ। ਅਦਾਲਤ ਨੇ ਹੁਣ ਉਨ੍ਹਾਂ ਨੂੰ ਵੀ 4 ਜੁਲਾਈ ਨੂੰ ਮੁੜ ਹਾਜ਼ਰੀ ਦੇਣ ਲਈ ਕਿਹਾ ਹੈ।

ਇਹ ਮਾਮਲਾ ਪਹਿਲਾਂ ਹੀ ਕਾਫੀ ਚਰਚਿਤ ਅਤੇ ਸੰਵੇਦਨਸ਼ੀਲ ਹੈ, ਅਤੇ ਹੁਣ ਗਵਾਹਾਂ ਦੀ ਮੌਤ ਜਾਂ ਗੈਰਹਾਜ਼ਰੀ ਕਾਰਨ ਅਗਲੇ ਦੌਰ ਦੀ ਸੁਣਵਾਈ ਤੇ ਜਾਂਚ ‘ਤੇ ਵੀ ਅਸਰ ਪੈ ਸਕਦਾ ਹੈ।

Share This Article